ਮੁੰਬਈ, 6 ਅਗਸਤ
ਭਾਰਤੀ ਰਿਜ਼ਰਵ ਬੈਂਕ ਨੇ ਆਪਣੀਆਂ ਮੁਦਰਾ ਨੀਤੀ ਸਮੀਖਿਆ ਵਿੱਚ ਵਿਆਜ ਦਰਾਂ ਨੂੰ ਬਰਕਰਾਰ ਰੱਖਿਆ ਹੈ। ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਕਮੇਟੀ ਮੀਟਿੰਗ ਬਾਅਦ ਕਿਹਾ ਕਿ ਆਰਬੀਆਈ ਦਾ ਰੁਖ਼ ਉਦਾਰ ਰਹੇਗਾ। ਉਨ੍ਹਾਂ ਕਿਹਾ ਕਿ ਆਰਥਿਕ ਸਰਗਰਮੀਆਂ ਕਮਜ਼ੋਰ ਹਨ, ਕੋਵਿਡ-19 ਮਾਮਲਿਆਂ ਵਿੱਚ ਵਾਧੇ ਕਾਰਨ ਆਰਥਿਕਤਾਂ ਵਿੱਚ ਤੇਜ਼ੀ ਦੀਆਂ ਸੰਭਾਵਨਾਵਾਂ ਸੁਸਤ ਪੈ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਰਥਿਕ ਗਤੀਵਿਧੀਆਂ ਵਿੱਚ ਸੁਧਾਰ ਦੀ ਸ਼ੁਰੂਆਤ ਹੋ ਗਈ ਸੀ ਪਰ ਕਰੋਨਾ ਮਾਮਲਿਆਂ ਦੇ ਵਧਣ ਕਾਰਨ ਤਾਲਾਬੰਦੀ ਕਰਨ ਲਈ ਮਜਬੂਰ ਹੋਣਾ ਪਿਆ।