ਨਵੀਂ ਦਿੱਲੀ, 21 ਫਰਵਰੀ
ਦੇਸ਼ ਤੋਂ ਨਿਯਮਤ ਕੌਮਾਂਤਰੀ ਉਡਾਣਾਂ 15 ਮਾਰਚ ਤੋਂ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸਰਕਾਰ ਦੇ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਉਡਾਣਾਂ ਭਾਵੇਂ ਖੋਲ੍ਹ ਦਿੱਤੀਆਂ ਜਾਣਗੀਆਂ ਪਰ ਭਾਰਤੀ ਹਵਾਈ ਅੱਡਿਆਂ ’ਤੇ ਕਰੋਨਾ ਸਾਵਧਾਨੀਆਂ ਦਾ ਪਾਲਣ ਯਕੀਨੀ ਬਣਾਇਆ ਜਾਵੇਗਾ। ਕਰੋਨਾ ਦੇ ਲਗਾਤਾਰ ਘੱਟ ਰਹੇ ਕੇਸਾਂ ਕਾਰਨ ਇਹ ਫੈਸਲਾ ਕੀਤਾ ਗਿਆ ਹੈ ਪਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਵੱਲੋਂ ਹਾਲੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।