ਨਵੀਂ ਦਿੱਲੀ: ਟੀਵੀ ’ਤੇ ਬਹਿਸ ਦੌਰਾਨ ਭਾਜਪਾ ਦੀ ਸਾਬਕਾ ਤਰਜਮਾਨ ਨੁਪੂਰ ਸ਼ਰਮਾ ਵੱਲੋਂ ਪੈਗਬੰਰ ਮੁਹੰਮਦ ਬਾਰੇ ਕੀਤੀ ਗਈ ਵਿਵਾਦਤ ਟਿੱਪਣੀ ’ਤੇ ਨਿਊਜ਼ ਐਂਕਰ ਨਾਵਿਕਾ ਕੁਮਾਰ ਖ਼ਿਲਾਫ਼ ਦਰਜ ਐੱਫਆਈਆਰਜ਼ ਦੇ ਸਬੰਧ ’ਚ ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਨਾਵਿਕਾ ਵੱਲੋਂ ਉਸ ਖ਼ਿਲਾਫ਼ ਆਰੰਭੀ ਗਈ ਕਾਰਵਾਈ ਰੱਦ ਕਰਾਉਣ ਦੀ ਮੰਗ ਵਾਲੀ ਅਰਜ਼ੀ ’ਤੇ ਕੇਂਦਰ, ਪੱਛਮੀ ਬੰਗਾਲ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਉਨ੍ਹਾਂ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗੇ ਗਏ ਹਨ। ਜ਼ਿਕਰਯੋਗ ਹੈ ਕਿ ਸਿਖਰਲੀ ਅਦਾਲਤ ਨੇ ਜੁਲਾਈ ’ਚ ਨੁਪੂਰ ਸ਼ਰਮਾ ਨੂੰ 10 ਅਗਸਤ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਸੀ। -ਪੀਟੀਆਈ