ਨਵੀਂ ਦਿੱਲੀ, 26 ਅਪਰੈਲ
ਸੁਪਰੀਮ ਕੋਰਟ ਦੇ ਸਖਤ ਰੁਖ਼ ਨੂੰ ਦੇਖਦਿਆਂ ਰੁੜਕੀ ਵਿੱਚ ਬੁੱਧਵਾਰ ਨੂੰ ਹੋਣ ਵਾਲੀ ਧਰਮ ਸੰਸਦ ਉੱਤੇ ਪੁਲੀਸ ਨੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਪੁਲੀਸ ਨੇ ਧਰਮ ਸੰਸਦ ਦੇ ਪ੍ਰਬੰਧਕਾਂ ਖਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉੱਤਰਾਖੰਡ ਸਰਕਾਰ ਦੀ ਝਾੜਝੰਬ ਕਰਦਿਆਂ ਚੇਤਾਵਨੀ ਦਿੱਤੀ ਸੀ ਕਿ ਭਲਕੇ ਰੁੜਕੀ ਵਿੱਚ ਹੋਣ ਵਾਲੀ ਧਰਮ ਸੰਸਦ ਦੌਰਾਨ ਜੇਕਰ ਕੋਈ ਅਣਸੁਖਾਵੀਂ ਬਿਆਨਬਾਜ਼ੀ ਹੋਈ ਤਾਂ ਸੂਬੇ ਦੇ ਮੁੱਖ ਸਕੱਤਰ ਸਣੇ ਹੋਰਨਾਂ ਸਿਖਰਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।- ਏਜੰਸੀ