ਨਵੀਂ ਦਿੱਲੀ, 29 ਜੁਲਾਈ
ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਜੈਰਾਮ ਰਮੇਸ਼ ਅਤੇ ਪਵਨ ਖੇੜਾ ਨੂੰ ਭਾਜਪਾ ਨੇਤਾ ਸਮ੍ਰਿਤੀ ਇਰਾਨੀ ਅਤੇ ਉਨ੍ਹਾਂ ਦੀ ਧੀ ਖ਼ਿਲਾਫ਼ ਕੀਤੇ ਟਵੀਟ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਮਾਮਲੇ ’ਚ ਮੰਤਰੀ ਵੱਲੋਂ ਦਾਇਰ ਮਾਨਹਾਨੀ ਮਾਮਲੇ ’ਚ ਕਾਂਗਰਸ ਦੇ ਤਿੰਨ ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੌਰਾਨ ਦਿੱਲੀ ਹਾਈਕੋਰਟ ਵੱਲੋਂ ਸਮ੍ਰਿਤੀ ਇਰਾਨੀ ਦੀ ਪਟੀਸ਼ਨ ‘ਤੇ ਸੰਮਨ ਜਾਰੀ ਕਰਨ ’ਤੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੇ ਸਾਥੀ ਇਸ ਮਾਮਲੇ ’ਚ ਸਾਰੇ ਤੱਥ ਰੱਖਣਗੇ ਤੇ ਕੇਂਦਰੀ ਮੰਤਰੀ ਦੀ ਮਾਮਲੇ ਨੂੰ ਭਟਕਾਉਣ ਦੀ ਕੋਸ਼ਿਸ਼ ਨੂੰ ਨਹੀਂ ਕਰਨ ਦਿਆਂਗੇ।