ਨਵੀਂ ਦਿੱਲੀ, 1 ਜੁਲਾਈ
ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਰੋਸ ਰੈਲੀ ਦੌਰਾਨ ਲਾਲ ਕਿਲ੍ਹਾ ਹਿੰਸਾ ਅਤੇ ਭੰਨਤੋੜ ਦੇ ਮਾਮਲੇ ਵਿਚ 26 ਸਾਲਾ ਪ੍ਰਦਰਸ਼ਨਕਾਰੀ ਨੂੰ ਪੰਜ ਦਿਨਾਂ ਦੀ ਪੁਲੀਸ ਹਿਰਾਸਤ ਵਿਚ ਭੇਜ ਦਿੱਤਾ ਹੈ। ਬੂਟਾ ਸਿੰਘ, ਜਿਸ ਨੇ ਕਥਿਤ ਤੌਰ ‘ਤੇ ਕਿਸਾਨ ਅੰਦੋਲਨ ਵਿਚ ਸਰਗਰਮ ਭੂਮਿਕਾ ਨਿਭਾਈ ਸੀ, ਨੂੰ ਬੁੱਧਵਾਰ ਨੂੰ ਪੰਜਾਬ ਦੇ ਤਰਨ ਤਾਰਨ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਦੇ ਸਿਰ ‘ਤੇ 50,000 ਰੁਪਏ ਦਾ ਇਨਾਮ ਸੀ ਅਤੇ ਉਹ ਪੰਜ ਮਹੀਨਿਆਂ ਤੋਂ ਫਰਾਰ ਸੀ।
ਦਿੱਲੀ ਪੁਲੀਸ ਨੇ ਮੈਟਰੋਪੋਲਿਟਨ ਮੈਜਿਸਟਰੇਟ ਸ਼ਿਵਲੀ ਤਲਵਾੜ ਨੂੰ ਦੱਸਿਆ ਕਿ ਮੁਲਜ਼ਮ ਨੂੰ ਰਿਮਾਂਡ ਦੀ ਮਿਆਦ ਦੌਰਾਨ ਜਾਂਚ ਲਈ ਦਿੱਲੀ ਤੋਂ 500 ਕਿਲੋਮੀਟਰ ਦੂਰ ਤਰਨਤਾਰਨ ਲਿਜਾਇਆ ਜਾਵੇਗਾ।