ਨਵੀਂ ਦਿੱਲੀ: ਸੁਪਰੀਮ ਕੋਰਟ ਨੇ ‘ਇਕ ਰੈਂਕ-ਇਕ ਪੈਨਸ਼ਨ’ ਸਬੰਧੀ ਲਏ ਗਏ ਆਪਣੇ ਹੁਕਮਾਂ ਨੂੰ ਬਹਾਲ ਰਖਦਿਆਂ ਇਸ ’ਤੇ ਨਜ਼ਰਸਾਨੀ ਦੀ ਮੰਗ ਕਰਨ ਵਾਲੀ ਅਰਜ਼ੀ ਰੱਦ ਕਰ ਦਿੱਤੀ ਹੈ। ਜਸਟਿਸ ਡੀ ਵਾਈ ਚੰਦਰਚੂੜ, ਸੂਰਿਆ ਕਾਂਤ ਅਤੇ ਵਿਕਰਮ ਨਾਥ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਨਜ਼ਰਸਾਨੀ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ। ਬੈਂਚ ਨੇ ਕਿਹਾ ਕਿ ਫ਼ੈਸਲੇ ’ਚ ਨਾ ਕੋਈ ਸੰਵਿਧਾਨਕ ਖਾਮੀ ਹੈ ਅਤੇ ਨਾ ਹੀ ਇਹ ਮਨਮਰਜ਼ੀ ਨਾਲ ਲਾਗੂ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ 16 ਮਾਰਚ ਨੂੰ ਕੇਂਦਰ ਵੱਲੋਂ ਲਾਗੂ ਕੀਤੀ ਗਈ ‘ਇਕ ਰੈਂਕ-ਇਕ ਪੈਨਸ਼ਨ’ ਯੋਜਨਾ ਨੂੰ ਬਹਾਲ ਰੱਖਿਆ ਸੀ। -ਪੀਟੀਆਈ