ਨਵੀਂ ਦਿੱਲੀ, 22 ਅਪਰੈਲ
ਦਿੱਲੀ ਸਰਕਾਰ ਨੇ ਕਰੋਨਾ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਸਕੂਲਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਤੇ ਸਟਾਫ਼ ਨੂੰ ਥਰਮਲ ਸਕੈਨਿੰਗ ਤੋਂ ਬਿਨਾਂ ਸਕੂਲ ਦੇ ਅਹਾਤੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਤੇ ਸਟੇਸ਼ਨਰੀ ਆਈਟਮਾਂ ਇਕ ਦੂਜੇ ਨਾਲ ਸਾਂਝੀਆਂ ਨਾ ਕਰਨ। ਮਾਪਿਆਂ ਨੂੰ ਸਲਾਹ ਹੈ ਕਿ ਜੇ ਉਨ੍ਹਾਂ ਦਾ ਬੱਚਾ ਕੋਵਿਡ ਟੈਸਟ ਪਾਜ਼ੇਟਿਵ ਨਿਕਲਦਾ ਹੈ ਤਾਂ ਉਸ ਨੂੰ ਸਕੂਲ ਨਾ ਭੇਜਣ।