ਮੁੰਬਈ, 9 ਸਤੰਬਰ
ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਕੇਸ ਵਿੱਚ ਐੱਨਸੀਬੀ ਵੱਲੋਂ ਗ੍ਰਿਫ਼ਤਾਰ ਅਦਾਕਾਰਾ ਰੀਆ ਚੱਕਰਵਰਤੀ ਨੇ ਇੱਥੋਂ ਦੀ ਸੈਸ਼ਨ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਹੈ। ਰੀਆ ਵੱਲੋਂ ਜ਼ਮਾਨਤ ਲਈ ਦਾਖ਼ਲ ਕੀਤੀ ਇਹ ਦੂਜੀ ਅਰਜ਼ੀ ਹੈ। ਇਸ ਤੋਂ ਪਹਿਲਾਂ ਮੈਜਿਸਟਰੇਟ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਰੀਆ ਦੇ ਵਕੀਲ ਸਤੀਸ਼ ਮਾਨਸ਼ਿੰਦੇ ਵੱਲੋਂ ਦਾਖ਼ਲ ਅਪੀਲ ਵਿੱਚ ਅਦਾਕਾਰਾ ਨੇ ਉਸਦੇ ਨਿਰਦੋਸ਼ ਹੋਣ ਦਾ ਦਾਅਵਾ ਕੀਤਾ ਹੈ। ਅਦਾਲਤ ਵੱਲੋਂ ਇਸ ਅਰਜ਼ੀ ’ਤੇ ਭਲਕੇ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ