ਮੁੰਬਈ:
ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ (66) ਦੀ ਇੱਥੇ ਹਸਪਤਾਲ ’ਚ ਐਂਜੀਓਪਲਾਸਟੀ ਕੀਤੀ ਗਈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ 10 ਸਤੰਬਰ ਤੋਂ ਇੱਥੇ ਏਸ਼ੀਅਨ ਹਾਰਟ ਇੰਸਟੀਚਿਊਟ ’ਚ ਦਾਖਲ ਹਨ ਤੇ ਬੁੱਧਵਾਰ ਨੂੰ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ। ਸੂਤਰਾਂ ਮੁਤਾਬਕ ਯਾਦਵ ਨੂੰ ਇੱਕ-ਦੋ ਦਿਨਾਂ ’ਚ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੀ ਉਮੀਦ ਹੈ। ਯਾਦਵ ਦਾ ਸਾਲ 2014 ’ਚ ਏਸ਼ੀਅਨ ਹਾਰਟ ਇੰਸਟੀਚਿਊਟ ਵਿੱਚ ਦਿਲ ਦਾ ਅਪਰੇਸ਼ਨ ਹੋਇਆ ਸੀ। -ਪੀਟੀਆਈ