ਲਖਨਊ/ਗੁਰੂਗ੍ਰਾਮ, 9 ਅਕਤੂਬਰ
ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਨੇ ਅੱਜ ਕਿਹਾ ਹੈ ਕਿ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਹ ਆਈਸੀਯੂ ਵਿੱਚ ਹਨ। ਸ੍ਰੀ ਯਾਦਵ (82) 22 ਅਗਸਤ ਤੋਂ ਹਸਪਤਾਲ ਵਿੱਚ ਹਨ ਅਤੇ 2 ਅਕਤੂਬਰ ਨੂੰ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਸੀ।