ਨਵੀਂ ਦਿੱਲੀ
ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ‘ਆਪ’ ਦੇ ਸੰਸਦੀ ਦਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਰਾਜ ਸਭਾ ’ਚ ਪਾਰਟੀ ਦਾ ਨੇਤਾ ਵੀ ਚੁਣਿਆ ਗਿਆ ਹੈ।’ ਸੰਜੈ ਸਿੰਘ ਨੇ ਐਕਸ ’ਤੇ ਪੋਸਟ ’ਚ ਕਿਹਾ, ‘‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਮੈਨੂੰ ਸੜਕ ਤੋਂ ਸਦਨ ਤੱਕ ਆਵਾਜ਼ ਬੁਲੰਦ ਕਰਨ ਦਾ ਮੌਕਾ ਦਿੱਤਾ ਹੈ। ਪਾਰਟੀ ਦੇ ਸੰਸਦੀ ਦਲ ਦੇ ਨੇਤਾ ਵਜੋਂ ਮਿਲੀ ਜ਼ਿੰਮੇਵਾਰੀ ਮੈਂ ਤਨਦੇਹੀ ਨਾਲ ਨਿਭਾਵਾਂਗਾ। ਇਸ ਲਈ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਧੰਨਵਾਦ।’’ -ਪੀਟੀਆਈ