ਨਵੀਂ ਦਿੱਲੀ, 15 ਜਨਵਰੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕਿਸਾਨ ਅੰਦੋਲਨ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪਾਰਟੀ ਦੇ ਦੇਸ਼ ਭਰ ਵਿੱਚ ਚਲਾਏ ਜਾ ਰਹੇ ‘ਸੱਤਿਆਗ੍ਰਹਿ’ ਵਿੱਚ ਸ਼ਾਮਲ ਹੋਣ। ਕਾਂਗਰਸ ਸ਼ੁੱਕਰਵਾਰ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅਧਿਕਾਰ ਦਿਵਸ ਮਨਾ ਰਹੀ ਹੈ। ਇਸ ਤਹਿਤ ਪਾਰਟੀ ਨੇਤਾ ਅਤੇ ਵਰਕਰ ਰਾਜਾਂ ਦੇ ਹੈੱਡਕੁਆਰਟਰਾਂ ’ਤੇ ਧਰਨਾ ਦੇਣਗੇ ਅਤੇ ਰਾਜਪਾਲਾਂ ਅਤੇ ਉਪ ਰਾਜਪਾਲਾਂ ਨੂੰ ਮੰਗ ਪੱਤਰ ਸੌਂਪਣਗੇ। ਇਸ ਦੌਰਾਨ ਸ੍ਰੀ ਗਾਂਧੀ ਤੇ ਪਾਰਟੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਵੀ ਨਵੀਂ ਦਿੱਲੀ ਵਿੱਚ ਰਾਜ ਭਵਨ ਦਾ ਘਿਰਾਓ ਕਰਲ ਲਈ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਹਨ। ਚੰਡੀਗੜ ਵਿਚ ਵੀ ਕਾਂਗਰਸੀ ਵਰਕਰਾਂ ’ਤੇ ਪੁਲੀਸ ਨੇ ਸਖ਼ਤੀ ਕੀਤੀ ਤੇ ਉਨ੍ਹਾਂ ’ਤੇ ਜਲ ਤੋਪਾਂ ਵਰਤੀਆਂ।