ਨਵੀਂ ਦਿੱਲੀ, 20 ਨਵੰਬਰ
ਮਾਰਕੀਟ ਰੈਗੂਲੇਟਰ ਸੇਬੀ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ ਜਿਸ ਵਿਚ ਸਹਾਰਾ ਸਮੂਹ ਦੀਆਂ ਦੋ ਕੰਪਨੀਆਂ ਤੋਂ 62602.90 ਕਰੋੜ ਰੁਪਏ ਦੀ ਵਸੂਲੀ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਸੇਬੀ ਨੇ ਕਿਹਾ ਹੈ ਕਿ ਜੇ ਇਹ ਕੰਪਨੀਆਂ ਪਹਿਲਾਂ ਦੇ ਅਦਾਲਤ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਰਕਮ ਅਦਾ ਕਰਨ ਵਿਚ ਅਸਫਲ ਰਹਿੰਦੀਆਂ ਹਨ ਤਾਂ ਸਹਾਰਾ ਸਮੂਹ ਦੇ ਮੁਖੀ ਸੁਬਰਤ ਰਾਏ ਨੂੰ ਹਿਰਾਸਤ ਵਿਚ ਲੈ ਲਿਆ ਜਾਣਾ ਚਾਹੀਦਾ ਹੈ