ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਾਸਪੋਰਟ ਸੇਵਾ ਦਿਵਸ ਮੌਕੇ ਇੱਕ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਦੇਸ਼ ਵਿੱਚ ਜਲਦੀ ਹੀ ਪਾਸਪੋਰਟ ਸੇਵਾ ਪ੍ਰੋਗਰਾਮ (ਪੀਐੱਸਪੀ) ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਨਵੇਂ ਅਤੇ ਅਪਗਰੇਡ ਈ-ਪਾਸਪੋਰਟ ਸਬੰਧੀ ਸੇਵਾਵਾਂ ਸ਼ਾਮਲ ਹਨ। ਜੈਸ਼ੰਕਰ ਨੇ ਭਾਰਤ ਤੇ ਵਿਦੇਸ਼ਾਂ ਵਿੱਚ ਪਾਸਪੋਰਟ ਜਾਰੀ ਕਰਨ ਵਾਲੇ ਅਧਿਕਾਰੀਆਂ ਨੂੰ ‘ਸਮੇਂ ਸਿਰ, ਭਰੋਸੇਮੰਦ, ਪਹੁੰਚਯੋਗ, ਪਾਰਦਰਸ਼ੀ ਅਤੇ ਪ੍ਰਭਾਵੀ ਢੰਗ ਨਾਲ’ ਲੋਕਾਂ ਨੂੰ ਪਾਸਪੋਰਟ ਤੇ ਸਬੰਧਿਤ ਸੇਵਾਵਾਂ ਮੁਹੱਈਆ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਪਾਸਪੋਰਟ ਸੇਵਾ ਕੇਂਦਰ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਕਿਹਾ, ”ਅਸੀਂ ਜਲਦੀ ਪਾਸਪੋਰਟ ਸੇਵਾ ਪ੍ਰੋਗਰਾਮ ਵਰਜ਼ਨ 2.0 ਸ਼ੁਰੂ ਕਰਾਂਗੇ।” -ਏਐੱਨਆਈ