ਨਵੀਂ ਦਿੱਲੀ, 27ਜੂਨ
ਸਨਅਤਕਾਰ ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੰਬਈ ਵਿੱਚ ਸੁਰੱਖਿਆ ਮੁਹੱਈਆ ਕਰਵਾਉਣ ਦੇ ਫੈਸਲੇ ਖਿਲਾਫ਼ ਦਾਇਰ ਜਨਹਿਤ ਪਟੀਸ਼ਨ ’ਤੇ ਤ੍ਰਿਪੁਰਾ ਹਾਈ ਕੋਰਟ ਦੇ ਹੁਕਮਾਂ ਨੂੰ ਕੇਂਦਰ ਸਰਕਾਰ ਵੱਲੋਂ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ ਹੋ ਗਈ ਹੈ। ਸੁਪਰੀਮ ਕੋਰਟ 28 ਜੂਨ ਨੂੰ ਇਸ ਮਸਲੇ ’ਤੇ ਸੁਣਵਾਈ ਕਰੇਗੀ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ.ਬੀ.ਪਰਦੀਵਾਲਾ ਦੇ ਵੈਕੇਸ਼ਨ ਬੈਂਚ ਨੂੰ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਹਾਈ ਕੋਰਟ ਨੂੰ ਅਜਿਹੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਕੇਂਦਰ ਵੱਲੋਂ ਮਹਾਰਾਸ਼ਟਰ ਸਰਕਾਰ ਦੀ ਸਿਫ਼ਾਰਸ਼ ’ਤੇ ਅੰਬਾਨੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਸੂਬਾ ਸਰਕਾਰ ਦਾ ਕੋਈ ਲਾਗਾ ਦੇਗਾ ਨਹੀਂ ਹੈ। ਮਹਿਤਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਮਸਲੇ ’ਤੇ ਜਲਦੀ ਸੁਣਵਾਈ ਹੋਵੇ ਕਿਉਂਕਿ ਹਾਈ ਕੋਰਟ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੂੰ ਮੰਗਲਵਾਰ ਲਈ ਸੰਮਨ ਕਰ ਚੁੱਕੀ ਹੈ। -ਪੀਟੀਆਈ