ਨਿੱਜੀ ਪੱਤਰ ਪ੍ਰੇਰਕ
ਬਟਾਲਾ, 26 ਨਵੰਬਰ
ਕਾਂਗਰਸ ਦੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਇੱਕ ਵਾਰ ਫਿਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ’ਤੇ ਦੋਸ਼ ਲਾਉਂਦਿਆਂ ਆਖਿਆ ਕਿ ਮੰਤਰੀ ਬਾਜਵਾ ਨੇ ਇੱਕ ਭਾਈਚਾਰੇ ਲਈ ਪ੍ਰੇਸ਼ਾਨੀ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੋਟਲਾਬਾਮਾ ਦੇ ਬਲਵਿੰਦਰ ਸਿੰਘ ਕੋਟਲਾਬਾਮਾ ਨੂੰ ਜੈਨਕੋ ਦਾ ਚੇਅਰਮੈਨ ਬਣਾਇਆ ਗਿਆ ਹੈ, ਜਿਸ ਦਾ ਭਰਾ ਗੁਰਪਤਵੰਤ ਸਿੰਘ ਪੰਨੂ ਸਿੱਖਜ਼ ਫਾਰ ਜਸਟਿਸ ਦਾ ਸਰਪ੍ਰਸਤ ਹੈ। ਇਸ ਦੌਰਾਨ ਉਨ੍ਹਾਂ ਮੰਤਰੀ ਬਾਜਵਾ ਤੇ ਪੰਨੂ ਦੇ ਆਪਸੀ ਰਿਸ਼ਤਿਆਂ ਸਬੰਧੀ ਜਾਂਚ ਦੀ ਮੰਗ ਕੀਤੀ ਹੈ। ਉਧਰ ਸ੍ਰੀ ਬਾਜਵਾ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਸ੍ਰੀ ਕੋਟਲਾਬਾਮਾ ਨੇ ਦੱਸਿਆ ਕਿ ਰਿਸ਼ਤੇ ਵਿੱਚ ਗੁਰਪਤਵੰਤ ਸਿੰਘ ਪੰਨੂ ਉਸ ਦਾ ਭਰਾ ਹੈ, ਪਰ 2008 ਤੋਂ ਬਾਅਦ ਉਹ ਉਸ ਨੂੰ ਨਾ ਕਦੇ ਮਿਲਿਆ ਅਤੇ ਨਾ ਹੀ ਫੋਨ ’ਤੇ ਗੱਲ ਹੋਈ ਹੈ।