ਕੋਚੀ (ਕੇਰਲ), 23 ਸਤੰਬਰ
ਕੇਰਲ ਹਾਈ ਕੋਰਟ ਨੇ ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਦੇ ਸੂਬੇ ਵਿਚ ਹੜਤਾਲ ਦੇ ਸੱਦੇ ਤੇ ਹੋਈ ਹਿੰਸਾ ਦਾ ਆਪੇ ਨੋਟਿਸ ਲਿਆ ਹੈ। ਅਦਾਲਤ ਨੇ ਕਿਹਾ ਕਿ ਉਹ ਪਹਿਲਾਂ ਹੀ ਹੜਤਾਲ ’ਤੇ ਪਾਬੰਦੀ ਲਗਾ ਚੁੱਕੀ ਹੈ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਆਦਿ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਸੂਬਾ ਪ੍ਰਸ਼ਾਸਨ ਨੂੰ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।