ਨਵੀਂ ਦਿੱਲੀ: ਭਾਰਤ ਤੇ ਅਮਰੀਕਾ ਨੇ ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਵਿਚ ਬਕਾਇਆ ਆਪਣੇ ਸਾਰੇ ਛੇ ਵਪਾਰਕ ਵਿਵਾਦਾਂ ਦਾ ਆਪਸੀ ਸਹਿਮਤੀ ਨਾਲ ਨਬਿੇੜਾ ਕਰ ਦਿੱਤਾ ਹੈ। ਇਸ ਬਾਰੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਵਚਨਬੱਧਤਾ ਜ਼ਾਹਿਰ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਬਾਰੇ ਡਬਲਿਊਟੀਓ ਦੀ ਵਿਵਾਦਾਂ ਦੇ ਨਿਪਟਾਰੇ ਸਬੰਧੀ ਇਕਾਈ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿਚੋਂ ਇਕ ਮਾਮਲਾ ਅਮਰੀਕਾ ਦੇ 28 ਉਤਪਾਦਾਂ ’ਤੇ ਕਸਟਮ ਡਿਊਟੀ ਲਾਉਣ ਨਾਲ ਸਬੰਧਤ ਸੀ। -ਪੀਟੀਆਈ