ਨਵੀਂ ਦਿੱਲੀ: ਦੇਸ਼ ’ਚ ਮਹਿਲਾਵਾਂ ਪ੍ਰਤੀ ਜਿਨਸੀ ਹਿੰਸਾ ਦੇ ਵੱਧਦੇ ਮਾਮਲਿਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਭਾਰਤ ’ਚ ਸੰਯੁਕਤ ਰਾਸ਼ਟਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਤੇ ਬਲਰਾਮਪੁਰ ’ਚ ਕਥਿਤ ਤੌਰ ’ਤੇ ਜਬਰ ਜਨਾਹ ਤੇ ਹੱਤਿਆ ਦੀਆਂ ਘਟਨਾਵਾਂ ਇਸ ਗੱਲ ਦਾ ਸਬੂਤ ਹਨ ਕਿ ਸਮਾਜ ਦੇ ਵਾਂਝੇ ਵਰਗ ਦੇ ਲੋਕਾਂ ਨੂੰ ਜਿਨਸੀ ਹਿੰਸਾ ਦਾ ਖਤਰਾ ਵੱਧ ਹੈ। ਭਾਰਤ ’ਚ ਸੰਯੁਕਤ ਰਾਸ਼ਟਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਇਹ ਜ਼ਰੂਰੀ ਹੈ ਕਿ ਦੋਸ਼ੀਆਂ ਨੂੰ ਜਲਦੀ ਸਜ਼ਾ ਮਿਲੇ ਅਤੇ ਪਰਿਵਾਰਾਂ ਨੂੰ ਸਮੇਂ ਸਿਰ ਇਨਸਾਫ਼, ਸਮਾਜਿਕ ਸਹਾਇਤਾ, ਸਿਹਤ ਤੇ ਮੁੜ ਵਸੇਬਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਨਸੀ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਜਿਕ ਕੁਰੀਤੀਆਂ ਅਤੇ ਅਜਿਹੇ ਪੁਰਸ਼ਾਂ ਤੇ ਲੜਕਿਆਂ ਤੇ ਵਿਹਾਰ ’ਤੇ ਲਗਾਮ ਲਾਈ ਜਾਣੀ ਚਾਹੀਦੀ ਹੈ। -ਪੀਟੀਆਈ