ਨਵੀਂ ਦਿੱਲੀ, 8 ਸਤੰਬਰ
ਅਮਰੀਕਾ ਆਧਾਰਿਤ ਪਾਬੰਦੀਸ਼ੁਦਾ ਜਥੇਬੰਦੀ ਸਿੱਖਜ਼ ਫਾਰ ਜਸਟਿਸ (ਐੱਸਐੱਫਜੇ) ਨੇ ਇਸ ਸਾਲ ਨਵੰਬਰ ਮਹੀਨੇ ‘ਖਾਲਿਸਤਾਨ ਰੈਫਰੈਂਡਮ-2020’ ਕਰਵਾਉਣ ਦਾ ਐਲਾਨ ਕੀਤਾ ਹੈ। ਦੇਸ਼ ਦੀਆਂ ਸੁਰੱਖਿਆ ਤੇ ਕਾਨੂੰਨ ਨੂੰ ਅਮਲ ’ਚ ਲਿਆਉਣ ਵਾਲੀਆਂ ਏਜੰਸੀਆਂ ਨੇ ਐੱਸਐੱਫਜੇ ਦੀ ਇਸ ਗਤੀਵਿਧੀ ਬਾਰੇ ਚੌਕਸ ਕੀਤਾ ਹੈ।
ਇਸ ਤੋਂ ਪਹਿਲਾਂ ਵੀ ਇਸ ਪਾਬੰਦੀਸ਼ੁਦਾ ਜਥੇਬੰਦੀਆਂ ਦੀਆਂ ਕੋਸ਼ਿਸ਼ਾਂ ਨੂੰ ਭਾਰਤੀ ਸੁਰੱਖਿਆ ਏਜੰਸੀਆਂ ਦੇ ਨਾਲ-ਨਾਲ ਸੂਬਾਈ ਪੁਲੀਸ ਵੱਲੋਂ ਨਾਕਾਮ ਕੀਤਾ ਜਾ ਚੁੱਕਾ ਹੈ। -ਆਈਏਐਨਐਸ