ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕੌਮੀ ਝੰਡਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਹੈ। ਪੰਨੂੰ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਉਹ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਨਾ ਲਹਿਰਾਉਣ ਤੇ ਆਪਣੇ ਘਰ ਵਿੱਚ ਹੀ ਰਹਿਣ ਜੋ ਉਨ੍ਹਾਂ ਲਈ ਚੰਗਾ ਰਹੇਗਾ। ਇਸ ਧਮਕੀ ਨੇ ਹਰਿਆਣਾ ਪੁਲੀਸ ਦੀ ਨੀਂਦ ਉਡਾ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਇਕ ਆਡੀਓ ਸੁਨੇਹਾ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਗੁਰਪਤਵੰਤ ਸਿੰਘ ਪਨੂੰ ਧਮਕੀ ਦੇ ਰਹੇ ਹਨ ਕਿ ਆਜ਼ਾਦੀ ਦਿਹਾੜੇ ਵਾਲੇ ਦਿਨ ਮਨੋਹਰ ਲਾਲ ਖੱਟਰ ਘਰ ਤੋਂ ਬਾਹਰ ਨਾ ਨਿਕਲਣ ਅਤੇ ਨਾ ਹੀ ਤਿਰੰਗਾ ਲਹਿਰਾਉਣ। ਇਹ ਉਨ੍ਹਾਂ ਲਈ ਚੰਗਾ ਹੋਵੇਗਾ। ਹਰਿਆਣਾ ਪੁਲੀਸ ਨੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਮਜ਼ਬੂਤ ਕਰਦਿਆਂ ਚੌਕਸੀ ਵਧਾ ਦਿੱਤੀ ਹੈ।