ਨਵੀਂ ਦਿੱਲੀ, 16 ਅਗਸਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਬਿਹਾਰ ਦੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੰਕੇਤ ਦਿੱਤੇ ਗਏ ਕਿ ਕੇਂਦਰੀ ਲੀਡਰਸ਼ਿਪ ਸੂਬੇ ਵਿੱਚ ਮੁੱਖ ਅਹੁਦਿਆਂ ’ਤੇ ਨਵੇਂ ਚਿਹਰਿਆਂ ਨੂੰ ਲਿਆ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਭਾਜਪਾ ਪਾਰਟੀ ਵਿੱਚ ਲੀਡਰਸ਼ਿਪ ਦੇ ਅਹੁਦਿਆਂ ’ਤੇ ਬਦਲਾਅ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਜਨਤਾ ਦਲ (ਯੂ) ਨੇ ਭਾਜਪਾ ਨਾਲੋਂ ਨਾਤਾ ਤੋੜ ਕੇ ਰਾਸ਼ਟਰੀ ਜਨਤਾ ਦਲ ਸਣੇ ਸੱਤ ਪਾਰਟੀਆਂ ਨਾਲ ਗੱਠਜੋੜ ਕਰਕੇ ਸਰਕਾਰ ਬਣਾ ਲਈ ਸੀ। -ਪੀਟੀਆਈ