ਮੁੰਬਈ: ਐੱਨਸੀਪੀ ਮੁਖੀ ਸ਼ਰਦ ਪਵਾਰ (80) ਅੱਜ ਮੁੜ ਬ੍ਰੀਚ ਕੈਂਡੀ ਹਸਪਤਾਲ ’ਚ ਦਾਖ਼ਲ ਹੋ ਗਏ ਹਨ। ਪਾਰਟੀ ਆਗੂ ਨਵਾਬ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੇ ਪਿੱਤੇ ਦਾ ਅਪਰੇਸ਼ਨ ਭਲਕੇ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਅਪਰੇਸ਼ਨ ਮਗਰੋਂ ਸ਼ਰਦ ਪਵਾਰ ਨੂੰ ਸੱਤ ਦਿਨਾਂ ਦੇ ਆਰਾਮ ਦੀ ਸਲਾਹ ਦਿੱਤੀ ਗਈ ਸੀ। ਉਸ ਸਮੇਂ ਡਾਕਟਰਾਂ ਨੇ ਫ਼ੈਸਲਾ ਲਿਆ ਸੀ ਕਿ ਪੱਥਰੀ ਹੋਣ ਕਰਕੇ ਉਨ੍ਹਾਂ ਦੇ ਪਿੱਤੇ ਦਾ ਅਪਰੇਸ਼ਨ ਕੀਤਾ ਜਾਵੇਗਾ। -ਪੀਟੀਆਈ