ਨਵੀਂ ਦਿੱਲੀ, 23 ਜੂਨ
ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਅਤੇ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਭਿਸ਼ੇਕ ਮਨੂ ਸਿੰਘਵੀ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਅੱਜ ਜਾਰੀ ਬਿਆਨ ਮੁਤਾਬਕ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਜੈ ਕੁਮਾਰ ਲੱਲੂ ਨੂੰ ਵਰਕਿੰਗ ਕਮੇਟੀ ਦਾ ਵਿਸ਼ੇਸ਼ ਇਨਵਾਈਟੀ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਟੀ. ਸੁਬਾਰਾਮੀ ਰੈੱਡੀ ਨੂੰ ਸਥਾਈ ਇਨਵਾਈਟੀ ਮੈਂਬਰ ਬਣਾਇਆ ਗਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਨਿਯੁਕਤੀਆਂ ਕੀਤੀਆਂ ਹਨ।