ਪੁਣੇ, 10 ਜੁਲਾਈ
ਮਹਾਰਾਸ਼ਟਰ ਵਿੱਚ ਵਿਰੋਧੀ ਧਿਰ ਦੇ ਆਗੂ ਅਜੀਤ ਪਵਾਰ ਨੇ ਐਤਵਾਰ ਨੂੰ ਕਿਹਾ ਕਿ ਸੂਬੇ ਵਿੱਚ ਨਵ-ਗਠਿਤ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਫੰਡਾਂ ਦੀ ਵੰਡ ’ਤੇ ਰੋਕ ਲਗਾਉਣ ਦੇ ਫੈਸਲੇ ਅਤੇ ਜ਼ਿਲ੍ਹਾ ਯੋਜਨਾ ਕਮੇਟੀਆਂ ਅਧੀਨ ਕਰਵਾਏ ਜਾਣ ਕੰਮਾਂ ਨੂੰ ਰੋਕਣ ਦੀ ਕਾਰਵਾਈ ਨੂੰ ਬੰਬੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ਼ਿੰਦੇ ਸਰਕਾਰ ਵੱਲੋਂ ਫੰਡਾਂ ਨੂੰ ਰੋਕਣ ਦੇ ਫੈਸਲੇ ਸਬੰਧੀ 4 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਸਬੰਧ ਵਿੱਚ ਸ੍ਰੀ ਪਵਾਰ ਨੇ ਕਿਹਾ ਕਿ ਇਨਸਾਫ ਲੈਣ ਲਈ ਅਦਾਲਤ ਦਾ ਰੁਖ਼ ਕੀਤਾ ਜਾਵੇਗਾ। -ਪੀਟੀਆਈ