ਮੁੰਬਈ, 4 ਦਸੰਬਰ
ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਮੁਖੀ ਮਮਤਾ ਬੈਨਰਜੀ ’ਤੇ ਨਿਸ਼ਾਨਾ ਸੇਧਦਿਆਂ ਸ਼ਿਵ ਸੈਨਾ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਕਾਂਗਰਸ ਨੂੰ ਕੌਮੀ ਸਿਆਸਤ ਤੋਂ ਦੂਰ ਰੱਖ ਕੇ ਅਤੇ ਯੂਪੀਏ ਦੇ ਬਰਾਬਰ ਵਿਰੋਧੀ ਗੱਠਜੋੜ ਬਣਾ ਕੇ ਉਹ ਹੁਕਮਰਾਨ ਭਾਜਪਾ ਤੇ ਫ਼ਾਸ਼ੀਵਾਦੀ ਤਾਕਤਾਂ ਨੂੰ ਮਜ਼ਬੂਤ ਕਰ ਰਹੀ ਹੈ। ਪਾਰਟੀ ਦੇ ਮੁੱਖ ਪੱਤਰ ‘ਸਾਮਨਾ’ ’ਚ ਸੰਪਾਦਕੀ ’ਚ ਕਿਹਾ ਗਿਆ ਹੈ ਕਿ ਜਿਹੜੇ ਕਾਂਗਰਸ ਦੀ ਅਗਵਾਈ ਹੇਠਲੀ ਯੂਪੀਏ ਨਹੀਂ ਚਾਹੁੰਦੇ ਹਨ, ਉਨ੍ਹਾਂ ਨੂੰ ਆਪਣਾ ਸਟੈਂਡ ਜਨਤਕ ਤੌਰ ’ਤੇ ਸਪੱਸ਼ਟ ਕਰਨਾ ਚਾਹੀਦਾ ਹੈ। ਜਿਹੜੇ ਲੋਕ ਭਾਜਪਾ ਨਾਲ ਲੜ ਰਹੇ ਹਨ ਅਤੇ ਮਹਿਸੂਸ ਕਰਦੇ ਹਨ ਕਿ ਕਾਂਗਰਸ ਦੀ ਹੋਂਦ ਖ਼ਤਮ ਹੋ ਜਾਣੀ ਚਾਹੀਦੀ ਹੈ। ਉਨ੍ਹਾਂ ਦਾ ਇਹ ਰਵੱਈਆ ਸਭ ਤੋਂ ਵੱਡਾ ਖ਼ਤਰਾ ਹੈ। -ਪੀਟੀਆਈ