ਨਵੀਂ ਦਿੱਲੀ: ਸੀਨੀਅਰ ਐਡਵੋਕੇਟ ਕਪਿਲ ਸਿੱਬਲ ਚੌਥੀ ਵਾਰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸਸੀਬੀਏ) ਦੇ ਪ੍ਰਧਾਨ ਚੁਣੇ ਗਏ ਹਨ। ਹਾਰਵਰਡ ਲਾਅ ਸਕੂਲ ਤੋਂ ਗ੍ਰੈਜੂਏਟ ਸਿੱਬਲ 1989-90 ਦੌਰਾਨ ਭਾਰਤ ਦੇ ਐਡੀਸ਼ਨਲ ਸੌਲੀਸਿਟਰ ਜਨਰਲ ਵੀ ਰਹੇ। ਸਿੱਬਲ 1995 ਤੇ 2002 ਦੇ ਅਰਸੇ ਦੌਰਾਨ ਤਿੰਨ ਵਾਰ ਐੱਸਸੀਬੀਏ ਦੇ ਪ੍ਰਧਾਨ ਰਹਿ ਚੁੱਕੇ ਹਨ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸਿੱਬਲ ਦੀ ਚੋਣ ਨੂੰ ਲਿਬਰਲ, ਸੈਕੁਲਰ, ਜਮਹੂਰੀ ਤੇ ਅਗਾਂਹਵਧੂ ਤਾਕਤਾਂ ਲਈ ਵੱਡੀ ਜਿੱਤ ਕਰਾਰ ਦਿੱਤਾ ਹੈ। -ਪੀਟੀਆਈ