ਨਵੀਂ ਦਿੱਲੀ, 22 ਜੁਲਾਈ
1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਊਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਸਿੰਘ ਖੋਖਰ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋੋਰਟ ਨੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਖੋਖਰ ਨੇ ਆਪਣੀ ਵੱਡੀ ਊਮਰ ਅਤੇ ਜੇਲ੍ਹ ਵਿੱਚ ਕਰੋਨਾਵਾਇਰਸ ਦਾ ਫੈਲਾਅ ਹੋਣ ਦੇ ਆਧਾਰ ’ਤੇ ਜ਼ਮਾਨਤ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਇਸੇ ਕੇਸ ਵਿੱਚ 10 ਸਾਲ ਦੀ ਕੈਦ ਕੱਟ ਰਹੇ ਸਾਬਕਾ ਵਿਧਾਇਕ ਮਹੇਂਦਰ ਯਾਦਵ ਦੀ 6 ਜੁਲਾਈ ਨੂੰ ਕੋਵਿਡ-19 ਕਾਰਨ ਦਵਾਰਕਾ ਦੇ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ। -ਪੀਟੀਆਈ