ਵਾਸ਼ਿੰਗਟਨ: ‘ਓਮ ਜੈ ਜਗਦੀਸ਼ ਹਰੇ’ ਅਤੇ ‘ਜਨ ਗਣ ਮਨ’ ਨੂੰ ਆਪਣੇ ਅੰਦਾਜ਼ ਵਿੱਚ ਗਾ ਕੇ ਦਰਸ਼ਕਾਂ ਦਾ ਮਨ ਮੋਹਣ ਵਾਲੀ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਆ ਰਹੀ ਹੈ। ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ (ਆਈਸੀਸੀਆਰ) ਦੇ ਸੱਦੇ ’ਤੇ ਭਾਰਤ ਆਉਣ ਤੋਂ ਪਹਿਲਾਂ ਮਿਲਬੇਨ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਸ ਨੂੰ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਵਿੱਚ ਸਭਿਆਚਾਰਕ ਰਾਜਦੂਤ ਵਜੋਂ ਅਮਰੀਕਾ ਦੀ ਨੁਮਾਇੰਦਗੀ ਕਰਨ ’ਚ ਮਾਣ ਮਹਿਸੂਸ ਹੋ ਰਿਹਾ ਹੈ। -ਪੀਟੀਆਈ