ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਅਫ਼ਗ਼ਾਨਿਸਤਾਨ ਦੇ ਸਿੱਖ ਅਤੇ ਹਿੰਦੂ ਆਪਣੇ ਸਭ ਤੋਂ ਮਾੜੇ ਵੇਲੇ ਵਿੱਚੋਂ ਲੰਘ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਦੇਸ਼ ਦੀ ਤਾਲਿਬਾਨ ਸਰਕਾਰ ਨੇ ਇਸਲਾਮ ਕਬੂਲ ਕਰਨ ਜਾਂ ਮੁਲਕ ਛੱਡਣ ਦਾ ਹੁਕਮ ਸੁਣਾਇਆ ਗਿਆ ਹੈ। ਉਨ੍ਹਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਅਫ਼ਗ਼ਾਨਿਸਤਾਨ ਵਿੱਚ ਰਹਿ ਗਏ ਸਿੱਖਾਂ ਅਤੇ ਹਿੰਦੂਆਂ ਲਈ ਮਦਦ ਦਾ ਹੱਥ ਵਧਾਏ, ਜਿਵੇਂ ਸਰਕਾਰ ਨੇ ਕੁਝ ਹਫ਼ਤੇ ਪਹਿਲਾਂ 800 ਤੋਂ ਵੱਧ ਘੱਟ ਗਿਣਤੀ ਲੋਕਾਂ ਨੂੰ ਬਾਹਰ ਕੱਢਿਆ ਸੀ। ਉਨ੍ਹਾਂ ਕਿਹਾ,‘ ਮੈਂ ਐੱਸ. ਜੈਸ਼ੰਕਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਫ਼ਗਾਨਿਸਤਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ 235 ਘੱਟ ਗਿਣਤੀ ਲੋਕਾਂ ਦੇ ਵੀਜ਼ੇ ਜਾਰੀ ਕਰਨ ਵਿੱਚ ਤੇਜ਼ੀ ਲਿਆਉਣ।’