ਮੁੰਬਈ, 9 ਫਰਵਰੀ
ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੂੰ ਡੇਗਣ ਵਿੱਚ ਮਦਦ ਲਈ ‘ਕੁਝ ਲੋਕਾਂ’ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਤਾਂ ਜੋ ਸੂਬੇ ਨੂੰ ਜ਼ਿਮਨੀ ਚੋਣਾਂ ਕਰਵਾਉਣ ਲਈ ਮਜਬੂਰ ਕੀਤਾ ਜਾ ਸਕੇ। ਰਾਜ ਸਭਾ ਮੈਂਬਰ ਰਾਉਤ ਨੇ ਕਿਹਾ ਕਿ ਸ਼ਿਵ ਸੈਨਾ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ ਸਰਕਾਰ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰੇਗੀ ਅਤੇ ਕਿਹਾ ਕਿ ਉਹ ਝੁਕਣਗੇ ਨਹੀਂ ਅਤੇ ਸੱਚ ਬੋਲਦੇ ਰਹਿਣਗੇ।