ਕੋਲਕਾਤਾ, 27 ਜਨਵਰੀ
ਭਾਰਤੀ ਕ੍ਰਿਕਟ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਛਾਤੀ ’ਚ ਬੇਚੈਨੀ ਦੀ ਸ਼ਿਕਾਇਤ ਹੋਣ ’ਤੇ ਮੁੜ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਐਂਜੀਓਪਲਾਸਟੀ ਹੋਏ ਅਜੇ ਇੱਕ ਮਹੀਨਾ ਵੀ ਨਹੀਂ ਹੋਇਆ ਹੈ। ਇਸ ਮਹੀਨੇ ਦੀ ਸ਼ੁਰੂਆਤ ’ਚ 48 ਸਾਲਾ ਗਾਂਗੁਲੀ ਦੀ ਐਂਜੀਓਪਲਾਸਟੀ ਹੋਈ ਸੀ। ਉਨ੍ਹਾਂ ਦੀਆਂ ਨਸਾਂ ’ਚ ਰੁਕਾਵਟ ਪਾਈ ਗਈ ਸੀ। ਉਨ੍ਹਾਂ ਦੇ ਇੱਕ ਪਰਿਵਾਰਕ ਸੂਤਰ ਨੇ ਦੱਸਿਆ ਕਿ ਛਾਤੀ ’ਚ ਬੇਚੈਨੀ ਦੀ ਸ਼ਿਕਾਇਤ ’ਤੇ ਉਨ੍ਹਾਂ ਨੂੰ ਸਾਲਟਲੇਕ ਇਲਾਕੇ ’ਚ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ, ‘ਉਹ ਕੁਝ ਬੇਚੈਨੀ ਮਹਿਸੂਸ ਕਰ ਰਹੇ ਸੀ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।’
-ਪੀਟੀਆਈ