ਲਖਨਊ, 29 ਸਤੰਬਰ
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਉਹ ਸੱਤਾ ਵਿਚ ਆਉਣ ’ਤੇ ਯੂਪੀ ਵਿਚ ਜਾਤੀ ਜਨਗਣਨਾ ਕਰਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਹ ਕਰਵਾਉਣ ਤੋਂ ਪਿੱਛੇ ਹਟ ਰਹੀ ਹੈ ਕਿਉਂਕਿ ਇਹ ਡਰਦੀ ਹੈ ਕਿ ਜਾਤੀ ਜਨਗਣਨਾ ਪੱਛੜੀਆਂ ਜਾਤਾਂ ਦੇ ਲੋਕਾਂ ਨੂੰ ਆਪਣੇ ਹੱਕ ਮੰਗਣ ਲਈ ਉਤਸ਼ਾਹਿਤ ਕਰੇਗੀ। ਉਹ ਬਣਦਾ ਸਨਮਾਨ ਲੈਣ ਲਈ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਪੱਛੜੀਆਂ ਸ਼੍ਰੇਣੀਆਂ ਤੇ ਦਲਿਤਾਂ ਦੀ ਸਭ ਤੋਂ ਵੱਡੀ ਮੰਗ ਹੈ। ਅਖਿਲੇਸ਼ ਨੇ ਕਿਹਾ ਕਿ ‘ਸਪਾ’ ਯਕੀਨੀ ਬਣਾਏਗੀ ਕਿ ਪੱਛੜੀਆਂ ਜਾਤੀਆਂ ਨੂੰ ਉਨ੍ਹਾਂ ਦੇ ਹੱਕ ਮਿਲਣ। -ਪੀਟੀਆਈ