ਨਵੀਂ ਦਿੱਲੀ, 2 ਮਾਰਚ
ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੋਂ ਯੂਕਰੇਨ ਵਿੱਚ ਫਸੇ 218 ਭਾਰਤੀਆਂ ਨੂੰ ਲੈ ਕੇ ‘ਅਪਰੇਸ਼ਨ ਗੰਗਾ’ ਤਹਿਤ ਨੌਵੀਂ ਉਡਾਣ ਮੰਗਲਵਾਰ ਦੇਰ ਰਾਤ ਨਵੀਂ ਦਿੱਲੀ ਪਹੁੰਚੀ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਰਤੀ ਨਾਗਰਿਕਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਯੂਕਰੇਨ ਤੋਂ ਹਰੇਕ ਭਾਰਤੀ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।