ਮੁੰਬਈ: ਮਹਾਰਾਸ਼ਟਰ ਸਰਕਾਰ ਨੇ ਬੰਬੇ ਹਾਈ ਕੋਰਟ ਨੂੰ ਪਾਦਰੀ ਤੇ ਕਾਰਕੁਨ ਸਟੈਨ ਸਵਾਮੀ ਦਾ ਮੈਡੀਕਲ ਰਿਕਾਰਡ ਸੌਂਪ ਦਿੱਤਾ ਹੈ। ਜ਼ਿਕਰਯੋਗ ਹੈ ਕਿ 84 ਸਾਲਾ ਸਟੈਨ ਐਲਗਾਰ ਪ੍ਰੀਸ਼ਦ ਕੇਸ ਵਿਚ ਮੁਲਜ਼ਮ ਸਨ ਤੇ ਉਨ੍ਹਾਂ ਦੀ ਹਸਪਤਾਲ ਵਿਚ ਨਿਆਂਂਇਕ ਹਿਰਾਸਤ ਦੌਰਾਨ ਮੌਤ ਹੋ ਗਈ ਸੀ। ਸਟੈਨ ਨੇ ਜ਼ਮਾਨਤ ਲਈ ਵੀ ਅਰਜ਼ੀ ਪਾਈ ਹੋਈ ਸੀ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੂਰਾ ਮੈਡੀਕਲ ਰਿਕਾਰਡ ਦਾਖਲ ਕਰ ਦਿੱਤਾ ਗਿਆ ਹੈ। -ਪੀਟੀਆਈ