ਗੂਨਾ (ਮੱਧ ਪ੍ਰਦੇਸ਼), 12 ਦਸੰਬਰ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਾਨੂੰਨ ਵਿਵਸਥਾ ਸੂਬਿਆਂ ਨਾਲ ਜੁੜਿਆ ਵਿਸ਼ਾ ਹੈ ਅਤੇ ਕਿਸਾਨੀ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ, ਉਨ੍ਹਾਂ ਕੇਸਾਂ ਨੂੰ ਵਾਪਸ ਲੈਣ ਦਾ ਫੈਸਲਾ ਵੀ ਸਬੰਧਤ ਸੂਬਾਈ ਸਰਕਾਰਾਂ ਵੱਲੋਂ ਹੀ ਲਿਆ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਖਤਮ ਕੀਤੇ ਅੰਦੋਲਨ ਦਾ ਸਵਾਗਤ ਕੀਤਾ। -ਪੀਟੀਆਈ