ਨਵੀਂ ਦਿੱਲੀ: ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਉਨ੍ਹਾਂ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਜੰਮੂ ਤੇ ਕਸ਼ਮੀਰ ’ਚ ਅਸੈਂਬਲੀ ਚੋਣਾਂ ਕਰਵਾਉਣ ਤੋਂ ਪਹਿਲਾਂ ਸੂਬੇ ਨੂੰ ਧਾਰਾ 370 ਤਹਿਤ ਮਿਲੇ ਵਿਸ਼ੇਸ਼ ਰੁਤਬੇ ਨੂੰ ਬਹਾਲ ਕੀਤਾ ਜਾਵੇ। ਆਜ਼ਾਦ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਮੈਂ ਮੀਟਿੰਗ ਦੌਰਾਨ ਕਸ਼ਮੀਰ ਪੰਡਤਾਂ ਦੇ ਮੁੜ-ਵਸੇਬੇ ਲਈ ਅਮਲ ਸ਼ੁਰੂ ਕਰਨ, ਸਿਆਸੀ ਕੈਦੀਆਂ ਦੀ ਰਿਹਾਈ ਤੇ ਜੰਮੂ ਤੇ ਕਸ਼ਮੀਰ ਦੇ ਲੋਕਾਂ ਨੂੰ ਨੌਕਰੀਆਂ ਦੀ ਗਾਰੰਟੀ ਸਬੰਧੀ ਡੋਮੀਸਾਈਲ ਨੇਮਾਂ ਆਦਿ ਜਿਹੇ ਮੁੱਦੇ ਰੱਖੇ।’ -ਪੀਟੀਆਈ