ਧਰਮਸ਼ਾਲਾ: ਤਿੱਬਤ ਦੇ ਧਾਰਮਿਕ ਗੁਰੂ ਦਲਾਈ ਲਾਮਾ ਨੇ ਕੋਵਿਡ-19 ਖ਼ਿਲਾਫ਼ ਜੰਗ ’ਚ ‘ਕਰੋਨਾ ਯੋਧਿਆਂ’ ਦੀਆਂ ਕੋਸ਼ਿਸ਼ਾਂ ਦੀ ਅੱਜ ਸ਼ਲਾਘਾ ਕੀਤੀ ਤੇ ਕਿਹਾ ਕਿ ਭਵਿੱਖ ’ਚ ਅਜਿਹੀ ਮਹਾਮਾਰੀ ਤੋਂ ਬਚਣ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ। ਦਲਾਈ ਲਾਮਾ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਕਿਹਾ, ‘ਕਰੋਨਾ ਮਹਾਮਾਰੀ ਸਾਡੇ ਪਿਛਲੇ ਕਰਮਾਂ ਦਾ ਫਲ ਸੀ ਤੇ ਇਸ ਨੂੰ ਬਦਲਿਆ ਨਹੀਂ ਜਾ ਸਕਦਾ ਹੈ।’ ਉਨ੍ਹਾਂ ਸੰਯੁਕਤ ਰਾਸ਼ਟਰ ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂਐੱਫਪੀ) ਨੂੰ ਨੋਬੇਲ ਸ਼ਾਂਤੀ ਪੁਰਸਕਾਰ ਮਿਲਣ ’ਤੇ ਵਧਾਈ ਦਿੱਤੀ ਹੈ। -ਪੀਟੀਆਈ