ਮੁੰਬਈ, 4 ਮਾਰਚ
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਵੀਰਵਾਰ ਨੂੰ ਕਿਹਾ ਕਿ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਆਗੂ ਸ਼ਰਜੀਲ ਉਸਮਾਨੀ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ। ਸ਼ਰਜੀਲ ਉਸਮਾਨੀ ’ਤੇ ਇਸ ਸਾਲ ਜਨਵਰੀ ਪੁਣੇ ’ਚ ਐਲਗਾਰ ਪ੍ਰੀਸ਼ਦ ਦੇ ਸਮਾਗਮ ’ਚ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਕਥਿਤ ਠੇਸ ਪਹੁੰਚਾਉਣ ਦਾ ਦੋਸ਼ ਹੈ। ਸੂਬਾ ਵਿਧਾਨ ਪ੍ਰੀਸ਼ਦ ’ਚ ਬੋਲਦਿਆਂ ਪਵਾਰ ਨੇ ਕਿਹਾ ਕਿ ਕੌਮੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਸਮਰਥਨ ਕਰਨ ਦਾ ਕੋਈ ਕਾਰਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਗੰਭੀਰ ਮੁੱਦਿਆਂ ਪ੍ਰਤੀ ਸੰਵੇਦਨਸ਼ੀਲੀ ਹੋਣਾ ਚਾਹੀਦਾ ਹੈ। ਮਹਾਰਾਸ਼ਟਰ ਭਾਜਪਾ ਵੱਲੋਂ ਉਸਮਾਨੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। -ਪੀਟੀਆਈ