ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 11 ਜੁਲਾਈ
16 ਲੱਖ ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਸ਼ਕਤੀਸ਼ਾਲੀ ਸੂਰਜੀ ਤੂਫਾਨ ਧਰਤੀ ਵੱਲ ਵੱਧ ਰਿਹਾ ਹੈ ਤੇ ਇਹ ਐਤਵਾਰ ਜਾਂ ਸੋਮਵਾਰ ਨੂੰ ਧਰਤੀ ਨਾਲ ਖਹਿ ਜਾਵੇਗਾ। ਸਪੇਸਵੈਦਰ ਡਾਟ ਕਾਮ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਤੂਫਾਨ ਸੂਰਜ ਦੇ ਵਾਯੂਮੰਡਲ ਤੋਂ ਆਇਆ ਹੈ। ਇਹ ਧਰਤੀ ਦੇ ਚੁੰਬਕੀ ਖੇਤਰ ‘ਤੇ ਮਹੱਤਵਪੂਰਣ ਪ੍ਰਭਾਵ ਪਾਏਗਾ। ਸਪੇਸਵੈਦਰ ਡਾਟ ਕਾਮ ਨੇ ਕਿਹਾ ਹੈ ਕਿ ਸੂਰਜੀ ਤੂਫਾਨ ਕਾਰਨ ਧਰਤੀ ਦਾ ਬਾਹਰੀ ਵਾਤਾਵਰਣ ਗਰਮ ਹੋ ਸਕਦਾ ਹੈ, ਜਿਸ ਦਾ ਸਿੱਧਾ ਸੈਟੇਲਾਈਟ ਉੱਤੇ ਅਸਰ ਪੈ ਸਕਦਾ ਹੈ। ਇਸ ਨਾਲ ਜੀਪੀਐੱਸ ਨੈਵੀਗੇਸ਼ਨ, ਮੋਬਾਈਲ ਫੋਨ ਸਿਗਨਲ ਅਤੇ ਸੈਟੇਲਾਈਟ ਟੀਵੀ ਪ੍ਰਭਾਵਿਤ ਹੋ ਸਕਦੇ ਹਨ। ਇਸ ਨਾਲ ਬਿਜਲੀ ਦੀਆਂ ਤਾਰਾਂ ’ਚ ਕਰੰਟ ਵੱਧ ਕੇ ਟ੍ਰਾਂਸਫਾਰਮਰਾਂ ਨੂੰ ਵੀ ਉਡਾ ਸਕਦਾ ਹੈ।