ਮੁੰਬਈ: ਐੱਨਸੀਪੀ ਮੁਖੀ ਸ਼ਰਦ ਪਵਾਰ (80) ਦੇ ਪਿੱਤੇ ਦਾ ਅੱਜ ਇਥੋਂ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਅਪਰੇਸ਼ਨ ਹੋਇਆ। ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੇ ਪਿੱਤੇ ਦੀ ਸਫ਼ਲ ਲੈਪਰੋਸਕੋਪੀ ਸਰਜਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਪਵਾਰ ਦੀ ਹਾਲਤ ਸਥਿਰ ਹੈ। ਇਸ ਤੋਂ ਪਹਿਲਾਂ 20 ਮਾਰਚ ਨੂੰ ਐੱਨਸੀਪੀ ਮੁਖੀ ਦੀ ਐਂਡੋਸਕੋਪੀ ਹੋਈ ਸੀ ਅਤੇ ਉਨ੍ਹਾਂ ਨੂੰ ਸੱਤ ਦਿਨ ਦਾ ਆਰਾਮ ਕਰਨ ਲਈ ਕਿਹਾ ਗਿਆ ਸੀ। ਉਹ ਐਤਵਾਰ ਨੂੰ ਹਸਪਤਾਲ ’ਚ ਦਾਖ਼ਲ ਹੋਏ ਸਨ। -ਪੀਟੀਆਈ