ਮੁੰਬਈ: ਐਲਗਾਰ ਪ੍ਰੀਸ਼ਦ-ਭੀਮਾ ਕੋਰੇਗਾਓਂ ਕੇਸ ਦੀ ਮੁਲਜ਼ਮ ਵਕੀਲ ਤੇ ਕਾਰਕੁਨ ਸੁਧਾ ਭਾਰਦਵਾਜ ਨੂੰ ਜ਼ਮਾਨਤ ਦੇਣ ਤੋਂ ਬੰਬੇ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਇਸ ਕੇਸ ਦੀ ਜਾਂਚ ਐਨਆਈਏ ਵੱਲੋਂ ਕੀਤੀ ਜਾ ਰਹੀ ਹੈ। ਭਾਰਦਵਾਜ ਨੇ ਇਸੇ ਸਾਲ ਜੂਨ ਵਿਚ ਇਕ ਅਪੀਲ ਦਾਇਰ ਕੀਤੀ ਸੀ। ਇਸ ਵਿਚ ਉਸ ਨੇ ਵਿਸ਼ੇਸ਼ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਸੁਧਾ ਨੇ ਖ਼ਰਾਬ ਸਿਹਤ ਦੇ ਅਧਾਰ ’ਤੇ ਜ਼ਮਾਨਤ ਮੰਗੀ ਸੀ ਜਿਸ ਨੂੰ ਵਿਸ਼ੇਸ਼ ਅਦਾਲਤ ਨੇ ਖ਼ਾਰਜ ਕਰ ਦਿੱਤਾ ਸੀ। ਭਾਰਦਵਾਜ (58) ਨੇ ਹਾਈ ਕੋਰਟ ਪਹੁੰਚ ਕਰ ਕੇ ਸ਼ੂਗਰ ਅਤੇ ਤਣਾਅ ਦਾ ਹਵਾਲਾ ਦੇ ਕੇ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। -ਪੀਟੀਆਈ