ਨਵੀਂ ਦਿੱਲੀ, 19 ਜਨਵਰੀ
ਸੁਪਰੀਮ ਕੋਰਟ ਨੇ ਕੋਵਿਡ-19 ਕਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਪੂਰੀ ਤਰ੍ਹਾਂ ਨਾਲ ਵੰਡਣ ’ਤੇ ਰਾਜ ਸਰਕਾਰਾਂ ਨਾਲ ਨਾਰਾਜ਼ਗੀ ਪ੍ਰਗਟਾਈ ਹੈ। ਇਸ ਮਾਮਲੇ ਵਿੱਚ ਸਰਵਉੱਚ ਅਦਾਲਤ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਕਿਉਂ ਨਾ ਉਨ੍ਹਾਂ ਖ਼ਿਲਾਫ਼ ਮਾਨਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਆਂਧਰਾ ਤੇ ਬਿਹਾਰ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਆਨਲਾਈਨ ਪੇਸ਼ ਹੋਣ ਅਤੇ ਕੋਵਿਡ ਕਾਰਨ ਮਰੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਾ ਦੇਣ ਬਾਰੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ।