ਨਵੀਂ ਦਿੱਲੀ, 5 ਫਰਵਰੀ
ਸੁਪਰੀਮ ਕੋਰਟ ਕੌਲਿਜੀਅਮ (ਜੱਜਾਂ ਦੇ ਸਮੂਹ) ਨੇ ਅਲਾਹਾਬਾਦ, ਕਲਕੱਤਾ, ਕਰਨਾਟਕ ਤੇ ਛੱਤੀਸਗੜ੍ਹ ਦੀਆਂ ਹਾਈ ਕੋਰਟਾਂ ਵਿੱਚ ਜੱਜਾਂ ਦੀ ਨਿਯੁਕਤੀ ਸਬੰਧੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ ਹੈ। ਚੀਫ਼ ਜਸਟਿਸ ਐੱਸ.ਏ.ਬੋਬੜੇ ਦੀ ਅਗਵਾਈ ਵਾਲੇ ਕੌਲਿਜੀਅਮ ਨੇ 4 ਫਰਵਰੀ ਨੂੰ ਕੀਤੀ ਮੀਟਿੰਗ ’ਚ ਇਨ੍ਹਾਂ ਨਿਯੁਕਤੀਆਂ ਨੂੰ ਹਰੀ ਝੰਡੀ ਦੇ ਦਿੱਤੀ ਸੀ। ਇਨ੍ਹਾਂ ਤਜਵੀਜ਼ਾਂ ਨੂੰ ਅੱਜ ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤਾ ਗਿਆ ਹੈ। -ਪੀਟੀਆਈ