ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਪੰਜ ਜੱਜਾਂ ਨੂੰ ਵੱਖ-ਵੱਖ ਹਾਈ ਕੋਰਟਾਂ ਦੇ ਮੁੱਖ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੇ ਕੌਲਿਜੀਅਮ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਡਾ. ਐੱਸ ਮੁਰਲੀਧਰ ਨੂੰ ਉੜੀਸਾ ਹਾਈ ਕੋਰਟ ਦੇ ਮੁੱਖ ਜੱਜ, ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਹਿਮਾ ਕੋਹਲੀ ਨੂੰ ਤੇਲੰਗਾਨਾ ਹਾਈ ਕੋਰਟ ਦੇ ਮੁੱਖ ਜੱਜ, ਕੋਲਕਾਤਾ ਹਾਈ ਕੋਰਟ ਦੇ ਜੱਜ ਜਸਟਿਸ ਸੰਜੀਬ ਬੈਨਰਜੀ ਨੂੰ ਮਦਰਾਸ ਹਾਈ ਕੋਰਟ ਦੇ ਮੁੱਖ ਜੱਜ, ਅਲਾਹਬਾਦ ਹਾਈ ਕੋਰਟ ਦੇ ਜੱਜ ਜਸਿਟਸ ਪੰਕਜ ਮਿਥਾਲ ਨੂੰ ਜੰਮੂ ਕਸ਼ਮੀਰ ਹਾਈ ਕੋਰਟ ਦੇ ਮੁੱਖ ਜੱਜ ਅਤੇ ਉੱਤਰਾਖੰਡ ਹਾਈ ਕੋਰਟ ਦੇ ਜੱਜ ਜਸਟਿਸ ਸੁਧਾਂਸ਼ੂ ਧੂਲੀਆ ਨੂੰ ਗੁਹਾਟੀ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਤਰੱਕੀ ਦੇਣ ਦੀ ਸ਼ਿਫ਼ਾਰਿਸ ਕੀਤੀ ਹੈ।
-ਪੀਟੀਆਈ