ਨਵੀਂ ਦਿੱਲੀ, 27 ਨਵੰਬਰ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੰਬੇ ਹਾਈ ਕੋਰਟ ਵੱਲੋਂ ਪਟੀਸ਼ਨ ਦਾ ਨਿਪਟਾਰਾ ਕਰਨ ਤੱਕ ਖ਼ੁਦਕੁਸ਼ੀ ਮਾਮਲੇ ਵਿੱਚ ਪੱਤਰਕਾਰ ਅਰਨਬ ਗੋਸਵਾਮੀ ਅਤੇ ਦੋ ਹੋਰਾਂ ਨੂੰ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਜਾਰੀ ਰਹੇਗੀ। ਇਹ ਵੀ ਕਿਹਾ ਕਿ ਨਿਆਂਪਾਲਿਕਾ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਪਰਾਧਿਕ ਕਾਨੂੰਨ ਨਾਗਰਿਕਾਂ ਨੂੰ ਚੋਣਵੇਂ ਢੰਗ ਨਾਲ ਜ਼ੁਲਮ ਸ਼ਿਕਾਰ ਬਣਾਉਣ ਲਈ ਹਥਿਆਰ ਵਜੋਂ ਨਾ ਵਰਤੇ ਜਾਣ।