ਨਵੀਂ ਦਿੱਲੀ, 31 ਜਨਵਰੀ
ਸੁਪਰੀਮ ਕੋਰਟ ਨੇ ਅੱਜ ਫਿਲਮ ‘ਵਾਇ ਆਈ ਕਿਲਡ ਗਾਂਧੀ’ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਪਟੀਸ਼ਨਰ ਨੂੰ ਸਬੰਧਤ ਹਾਈ ਕੋਰਟ ਕੋਲ ਪਹੁੰਚ ਕਰਨ ਲਈ ਕਿਹਾ ਹੈ। ਜਸਟਿਸ ਇੰਦਰਾ ਬੈਨਰਜੀ ਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਕਿਹਾ ਕਿ ਧਾਰਾ 32 ਤਹਿਤ ਕੋਈ ਪਟੀਸ਼ਨ ਉਸ ਸਮੇਂ ਹੀ ਦਾਇਰ ਕੀਤੀ ਜਾਂਦੀ ਹੈ ਜਦੋਂ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਟੀਸ਼ਨ ’ਚ ਬੁਨਿਆਦੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਹੋ ਰਹੀ ਦਿਖਾਈ ਨਹੀਂ ਦਿੰਦੀ। ਇਸ ਲਈ ਇਸ ਪਟੀਸ਼ਨ ਨੂੰ ਵਿਚਾਰਿਆ ਨਹੀਂ ਜਾ ਸਕਦਾ। ਪਟੀਸ਼ਨਰ ਇਸ ਮਾਮਲੇ ’ਤੇ ਹਾਈ ਕੋਰਟ ਕੋਲ ਜਾਣ ਲਈ ਆਜ਼ਾਦ ਹੈ। -ਆਈਏਐੱਨਐੱਸ