ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੰਪੀਟੀਸ਼ਨ ਲਾਅ’ ਦੀ ਕਥਿਤ ਉਲੰਘਣਾ ਦੇ ਮਾਮਲੇ ਦੀ ਮੁੱਢਲੀ ਜਾਂਚ ਸਬੰਧੀ ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ (ਸੀਸੀਆਈ) ਨੂੰ ਮਿਲੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਐਮਾਜ਼ੋਨ ਤੇ ਫਲਿੱਪਕਾਰਟ ਵੱਲੋਂ ਦਾਖ਼ਲ ਪਟੀਸ਼ਨਾਂ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਜਾਂਚ ਨੂੰ ਚੁਣੌਤੀ ਦੇਣਾ ਅਪਰਾਧਿਕ ਕਾਨੂੰਨ ਹੇੇਠ ਐੱਫਆਈਆਰ ਦਰਜ ਹੋਣ ਤੋਂ ਪਹਿਲਾਂ ਨੋਟਿਸ ਦੇਣ ਦੀ ਮੰਗ ਕਰਨ ਦੇ ਬਰਾਬਰ ਹੈ। ਸਰਵਉੱਚ ਅਦਾਲਤ ਨੇ ਕੰਪਨੀਆਂ ਨੂੰ ਸੀਸੀਆਈ ਨੂੰ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ। -ਪੀਟੀਆਈ