ਨਵੀਂ ਦਿੱਲੀ, 7 ਨਵੰਬਰ
ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਵੱਲੋਂ ਇਸ ਸਾਲ ਫਰਵਰੀ ਵਿੱਚ 24 ਸਾਲਾਂ ਨੌਜਵਾਨ ਦੀ ਹਿਰਾਸਤ ਵਿੱਚ ਹੋਈ ਮੌਤ ਸਬੰਧੀ ਕੇਸ ਦੀ ਸੀਬੀਆਈ ਜਾਂਚ ਦੇ ਦਿੱਤੇ ਗਏ ਆਦੇਸ਼ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਉਤਰ ਪ੍ਰਦੇਸ਼ ਦੀ ਅਥਾਰਿਟੀ ਵੱਲੋਂ ਹਾਈ ਕੋਰਟ ਦੇ 8 ਸਤੰਬਰ ਦੇ ਆਦੇਸ਼ ਖ਼ਿਲਾਫ਼ ਦਾਖ਼ਲ ਕੀਤੀ ਅਰਜ਼ੀ ਰੱਦ ਕਰ ਦਿੱਤੀ। ਸੁਪਰੀਮ ਕੋਰਟ ਨੇ ਕਿਹਾ ਕਿ ਸੀਬੀਆਈ ਬਿਨਾਂ ਕਿਸੇ ਪ੍ਰਭਾਵ ਤੋਂ ਸੁਤੰਤਰ ਢੰਗ ਨਾਲ ਮਾਮਲੇ ਦੀ ਜਾਂਚ ਕਰੇਗੀ। ਜ਼ਿਕਰਯੋਗ ਹੈ ਕਿ ਜੌਨਪੁਰ ਜ਼ਿਲ੍ਹੇ ਵਿੱਚ ਦਰਜ ਐੱਫਆਈਆਰ ਮੁਤਾਬਕ ਪੁਲੀਸ ਵੱਲੋਂ 11 ਫਰਵਰੀ ਨੂੰ 24 ਵਰ੍ਹਿਆਂ ਦੇ ਕ੍ਰਿਸ਼ਨ ਯਾਦਵ ਉਰਫ ਪੁਜਾਰੀ ਨੂੰ ਘਰੋਂ ਚੁੱਕਿਆ ਗਿਆ। ਅਗਲੇ ਦਿਨ ਪਤਾ ਲੱਗਿਆ ਕਿ ਯਾਦਵ ਦੀ ਮੌਤ ਹੋ ਚੁੱਕੀ ਹੈ। ਇਸ ਮਗਰੋਂ ਇਹ ਮਾਮਲਾ ਸਿਖਰਲੀ ਅਦਾਲਤ ਦੇ ਜਸਟਿਸ ਵਿਨੀਤ ਸਰਾਂ ਤੇੇ ਅਨਿਰੁਧ ਬੋਸ ਦੇ ਬੈਂਚ ਅੱਗੇ ਲਿਆਂਦਾ ਗਿਆ। ਬੈਂਚ ਨੇ ਆਪਣੇ 25 ਅਕਤੂਬਰ ਦੇ ਆਦੇਸ਼ ਵਿੱਚ ਕਿਹਾ,‘ਐਡੀਸ਼ਨਲ ਸੌਲਿਸਟਰ ਜਨਰਲ ਦਾ ਪੱਖ ਸੁਣਨ ਮਗਰੋਂ ਸਾਨੂੰ ਨਹੀਂ ਲੱਗਦਾ ਕਿ ਸਾਨੂੰ ਹਾਈ ਕੋਰਟ ਦੇ ਉਸ ਆਦੇਸ਼ ਵਿੱਚ ਦਖ਼ਲ ਦੇਣਾ ਚਾਹੀਦਾ ਹੈ ਜਿਸ ਵਿੱਚ ਉਨ੍ਹਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਕਰਨ ਦਾ ਹੁਕਮ ਦਿੱਤਾ ਹੈ।’ -ਪੀਟੀਆਈ